ਪੰਜਾਬੀ ਮੁਹਾਵਰੇ ਅਤੇ ਅਖਾਣ

ਬਹੁਤੀ ਗਈ ਥੋੜ੍ਹੀ ਰਹੀ

ਜਦੋਂ ਕੋਈ ਕੰਮ ਸ਼ੁਰੂ ਕੀਤਾ ਹੋਵੇ ਤਾਂ ਉਸ ਕੰਮ ਦੇ ਖ਼ਤਮ ਹੋਣ ਦਾ ਵਕਤ ਨਜ਼ਦੀਕ ਹੋਵੇ ਜਾਂ ਬੁਢਾਪਾ ਨਜ਼ਦੀਕ ਆਉਣ ਸਮੇਂ ਇਹ ਅਖ਼ਾਣ ਵਰਤਿਆ ਜਾਂਦਾ

ਬਿੱਲੀ ਦੁੱਧ ਦੀ ਰਾਖੀ

ਜਦ ਕਿਸੇ ਨੂੰ ਕਿਸੇ ਸ਼ੈ ਦੀ ਸੌਂਪਨਾ ਕੀਤੀ ਜਾਂ ਰਾਖੀ ਦਿੱਤੀ ਜਾਵੇ ਜਿਸ ਦਾ ਉਹ ਆਪ ਹੀ ਬਹੁਤ ਸ਼ੌਕੀਨ ਤੇ ਲਾਲਚੀ ਹੋਵੇ ਤੇ, ਖਾ-ਪੀ ਛੱਡੇ,

ਮਨ ਜੀਤੇ ਜਗ ਜੀਤ

ਜਿਹੜਾ ਆਪਣੇ ਦਿਲ ਨੂੰ, ਦਿਲ ਦੀਆਂ ਖਾਹਿਸ਼ਾਂ ਵਲਵਲਿਆਂ ਨੂੰ, ਆਪਣੇ ਵੱਸ ਵਿਚ ਕਰ ਲਵੇ, ਉਹਦੀ ਹਰ ਮੈਦਾਨੇ ਜੈ ਹੁੰਦੀ ਹੈ।

ਮਰਦਾ ਕੀ ਨਾ ਕਰਦਾ ?

ਮਜਬੂਰੀ ਵਿਚ ਫਸਿਆ ਆਦਮੀ ਅਣਭਾਉਂਦੇ ਤੇ ਅਣਸੋਭਦੇ ਕੰਮ ਵੀ ਕਰਨ ਨੂੰ ਤਿਆਰ ਹੋ ਪੈਂਦਾ ਹੈ।

ਮਰਦੀ ਮਰ ਗਈ ਪਰ ਨਖ਼ਰਾ ਨਹੀਂ ਛੱਡਿਆ

ਜਦੋਂ ਕੋਈ ਬੰਦਾ ਆਰਥਿਕਤਾ ਤੇ ਸਰੀਰ ਪੱਖੋਂ ਬਹੁਤ ਕਮਜ਼ੋਰ ਹੋ ਜਾਵੇ ਪ੍ਰੰਤੂ ਆਪਣੀ ਬਾਹਰੀ ਸ਼ਾਨੋ-ਸ਼ੋਕਤ/ਸ਼ਕਤੀ ਕਾਇਮ ਰਖੇ ਉਦੋਂ ਇਹ ਅਖ਼ਾਣ ਵਰਤਦੇ ਹਨ।

ਮਾਂ ਕੁਚੱਜੀ ਪੁੱਤਰਾਂ ਕੱਜੀ

ਜਦੋਂ ਕਿਸੇ ਨਲਾਇਕ ਜਾਂ ਬੇਚੱਜੀ ਮਾਂ ਦੇ ਪੁੱਤਰ ਸਿਆਣੇ ਨਿਕਲ ਜਾਂਦੇ ਹਨ ਤੇ ਮਾਂ ਦਾ ਸਾਰਾ ਧੋਣ ਧੋ ਦੇਂਦੇ ਹਨ ਤਾਂ ਵਰਤਦੇ ਹਨ।

ਮਾਂ ਨਾਲੋਂ ਹੇਜਲੀ, ਉਹ ਫੱਫੇ ਕੁੱਟਣ

ਜੇ ਕੋਈ ਕਿਸੇ ਨਾਲ ਉਹਦੇ ਘਰਦਿਆਂ ਨਾਲੋਂ ਵੀ ਵਧੇਰੇ ਪਿਆਰ ਹਮਦਰਦੀ ਪ੍ਰਗਟ ਕਰੇ ਤਾਂ ਉਹ ਧੋਖੇਬਾਜ਼ ਹੁੰਦਾ ਹੈ। ਕਿਸੇ ਨੂੰ ਅਜੇਹਾ ਵਰਤਾਉ ਕਰਦਿਆਂ ਵੇਖ ਕੇ

ਮਾਂ ਮੋਈ ਪਿਉ ਪਤਰਿਆ

ਮਾਂ ਦੇ ਮਰਨ ਤੋਂ ਬਾਅਦ ਜਦੋਂ ਪਿਉ ਦਾ ਬੱਚਿਆਂ ਵਲ ਲਗਾਉ ਜਾਂ ਵਤੀਰਾ ਬਦਲ ਜਾਏ ਤਾਂ ਵਰਤਦੇ ਹਨ।

ਮਾਸ ਦੀ ਰਾਖੀ ਬਿੱਲਾ

ਜਦੋਂ ਉਸ ਮਨੁੱਖ ਨੂੰ ਕੋਈ ਚੀਜ਼ ਦਿੱਤੀ ਜਾਵੇ ਜਿਸ ਪਾਸੋਂ ਵਾਪਸ ਮੁੜਨ ਦੀ ਉਮੀਦ ਨ ਹੋਵੇ, ਤਾਂ ਵਰਤਦੇ ਹਨ।

ਮੁੱਦਈ ਸੁਸਤ, ਗਵਾਹ ਚੁਸਤ

ਜਿਸ ਦਾ ਕੰਮ ਹੋਵੇ, ਜਿਸ ਨੂੰ ਗੌਂ ਹੋਵੇ, ਉਹ ਤਾਂ ਢਿੱਲਾ-ਮੱਠਾ ਹੋਵੇ, ਤੇ ਉਹਦੀ ਸਹਾਇਤਾ ਕਰਨ ਵਾਲੇ ਨੱਸਦੇ, ਭੱਜਦੇ ਫਿਰਨ, ਤਾਂ ਕਹਿੰਦੇ ਹਨ।

ਰੱਸੀ ਸੜ ਗਈ ਪਰ ਵਲ ਨਾ ਗਿਆ

ਜਦ ਕੋਈ ਪਹਿਲਾਂ ਅਮੀਰ ਜਾਂ ਉੱਚੀ ਪਦਵੀ ਵਾਲਾ ਤੇ ਆਕੜ ਖਾਂ ਹੋਵੇ, ਤੇ ਫੇਰ ਗ਼ਰੀਬ ਹੋ ਜਾਵੇ, ਜਾਂ ਪਦਵੀ ਤੋਂ ਲੱਥ ਜਾਵੇ, ਪਰ ਆਕੜ ਨਾ

ਰੱਖ ਪਤ, ਰਖਾ ਪਤ

ਜੀ ਆਖ ਤੇ ਜੀ ਅਖਵਾ, ਜੇ ਚਾਹੁੰਦੇ ਹੋ ਕਿ ਲੋਕ ਤੁਹਾਡੀ ਇੱਜ਼ਤ ਕਰਨ, ਤਾਂ ਤੁਸੀਂ ਲੋਕਾਂ ਦੀ ਇੱਜ਼ਤ ਕਰੋ।

ਰੱਜ ਨੂੰ ਚੱਜ

ਪੱਲੇ ਪੈਸੇ ਹੋਣ ਨਾਲ ਹਰ ਕਿਸੇ ਨੂੰ ਵਿਆਹ ਢੰਗਾਂ ਤੇ ਸੁਆਰਥਾਂ ਆਦਿ ਤੇ ਖਰਚ ਕਰਨ ਦੀ ਜਾਚ ਆ ਜਾਂਦੀ ਹੈ।

ਰੱਬ ਨੇੜੇ ਕਿ ਘਸੁੰਨ ?

ਜੋਰਾਵਰ ਦਾ ਸੱਤੀਂ ਵੀਹੀਂ ਸੌ; ਜੋਰਾਵਰ ਬੰਦਾ ਮਾੜੇ ਨੂੰ ਮਨ-ਆਈ ਮਨਾ ਲੈਂਦਾ ਹੈ, ਰੱਬ ਦੇ ਵਾਸਤੇ ਪਾਉਣ ਤੇ ਤਰਲੇ ਮਿੰਨਤਾਂ ਕਰਨ ਨਾਲੋਂ ਡਾਢੇ ਦਾ ਡਰਾਵਾ

ਲੰਮੀ ਜੀਭ ਤੇ ਛੇਤੀ ਮੌਤ

ਜਦ ਕੋਈ ਐਵੇਂ ਵਾਧੂ ਘਾਟੂ ਗੱਲਾਂ ਕਰੀ ਜਾਵੇ ਅਤੇ ਅਜੇਹੇ ਸੁਭਾ ਦੇ ਕਾਰਨ ਦੁਖੀ ਹੋਵੇ ਤਾਂ ਕਹਿੰਦੇ ਹਨ।

ਲੈਣ ਦਾ ਸ਼ਾਹ, ਦੇਣ ਦਾ ਦਿਵਾਲੀਆ

ਜਦ ਕੋਈ ਹੋਰਨਾਂ ਪਾਸੋਂ ਸ਼ੈਆਂ ਜਾਂ ਪੈਸੇ ਲੈਣ ਵਿਚ ਤਾ ਬੜਾ ਤੁਰਤ ਫੁਰਤ ਤੇ ਦਲੇਰ ਹੋਵੇ, ਪਰ ਲੈ ਕੇ ਵਾਪਸ ਨਾ ਦੇਵੇ, ਜਾਂ ਕਿਸੇ ਨੂੰ

ਵਿਆਹ ਵਿਚ ਬੀ ਦਾ ਲੇਖਾ

ਜਦ ਕੋਈ ਵੱਡੀ ਜ਼ਰੂਰੀ ਗੱਲ ਹੋ ਰਹੀ ਹੋਵੇ, ਤੇ ਲਾਗੋਂ ਕੋਈ ਜਣਾ ਨਿਕੰਮੀ ਤੇ ਗ਼ੈਰ-ਜ਼ਰੂਰੀ ਜਿਹੀ ਗੱਲ ਛੇੜ ਬੈਠੇ, ਤਾਂ ਕਹਿੰਦੇ ਹਨ।