ਮਾਂ ਦੀ ਸੌਕਣ ਧੀ ਦੀ ਸਹੇਲੀ
ਜਦ ਕੋਈ ਘਰ ਦਾ ਬੰਦਾ ਕਿਸੇ ਘਰ ਦੇ ਵੈਰੀ ਨਾਲ ਸਾਂਝ ਰਖੇ ਤਾਂ ਵਰਤਿਆ ਜਾਂਦਾ ਹੈ।
ਮੂੰਹੋਂ ਨਿਕਲੀ ਤੁਰਤ ਪਰਾਈ
ਭੇਤ ਜਾਂ ਲੁਕਵੀਂ ਗੱਲ, ਉਨਾਂ ਚਿਰ ਹੀ ਲੁਕੀ ਰਹਿ ਸਕਦੀ ਹੈ, ਜਿਚਰ ਉਹ ਕਿਸੇ ਨੂੰ ਦੱਸੀ ਨਾ ਜਾਵੇ।
ਮਣਖੱਟੂ ਪੁੱਤ ਨਾ ਜੰਮਦੇ, ਧੀ ਅੰਨ੍ਹੀਂ ਚੰਗੀ
ਵਿਹਲੜ ਤੇ ਘਰ-ਉਜਾੜੂ ਪੁੱਤ ਤੋਂ ਅੱਕ ਸੜ ਕੇ ਉਹਨੂੰ ਸਮਝਾਉਣ ਲਈ ਇਹ ਅਖਾਣ ਵਰਤਦੇ ਹਨ।
ਮਨ ਹਰਾਮੀ ਤੇ ਹੁੱਜਤਾਂ ਢੇਰ
ਜਦ ਕੋਈ ਜਣਾ ਕੋਈ ਕੰਮ ਕਰਨਾ ਨਾ ਚਾਹੇ, ਤਾਂ ਉਹ ਕਈ ਬਹਾਨੇ ਘੜ ਲੈਂਦਾ ਹੈ।
ਮਨ ਜੀਤੇ ਜਗ ਜੀਤ
ਜਿਹੜਾ ਆਪਣੇ ਦਿਲ ਨੂੰ, ਦਿਲ ਦੀਆਂ ਖਾਹਿਸ਼ਾਂ ਵਲਵਲਿਆਂ ਨੂੰ, ਆਪਣੇ ਵੱਸ ਵਿਚ ਕਰ ਲਵੇ, ਉਹਦੀ ਹਰ ਮੈਦਾਨੇ ਜੈ ਹੁੰਦੀ ਹੈ।