ਬਾਬਾਣੀਆ ਕਹਾਣੀਆ ਪੁੱਤ ਸਪੁੱਤ ਕਰੇਨ
ਨੇਕ ਪੁੱਤਰ ਵੱਡੇ ਵਡੇਰਿਆ ਦੀਆ ਪ੍ਰਪਤੀਆ ਨੂੰ ਯਾਦ ਕਰਦੇ ਹਨ।
ਬੁੱਢਾ ਚੋਰ ਮਸੀਤੇ ਡੇਰਾ
ਨੌਂ ਸੌ ਚੂਹਾ ਖਾ ਕੇ ਬਿੱਲੀ ਹੱਜ ਨੂੰ ਚੱਲੀ।
ਭੁੱਖਾਂ ਭੜਥੂ ਘੱਤਿਆ ਲੱਗਾ ਕਲੇਜੇ ਡੌਂ, ਭੁੱਖਿਆਂ ਨੀਂਦ ਨਾ ਜੇ ਕੋਈ ਆਖੇ ਸੌਂ
ਭੁੱਖਾ ਤਾਂ ਸੌਂ ਵੀ ਨਹੀਂ ਸਕਦਾ, ਉਹਨੇ ਹੋਰ ਕੀ ਕਰਨਾ ਹੋਇਆ?
ਬਾਂਦਰ ਕੀ ਜਾਣੇ ਅਦਰਕ ਦਾ ਸੁਆਦ
ਜਦ ਕੋਈ ਘਟੀਆ ਦਰਜੇ ਦਾ ਬੰਦਾ ਵਧੀਆ ਸ਼ੈ ਦੀ ਚਾਹ ਕਰੇ ਜਾਂ ਜਦ ਅਜਿਹੇ ਬੰਦੇ ਨੂੰ ਅਜੇਹੀ ਸ਼ੈ ਮਿਲ ਜਾਵੇ ਤੇ ਉਹ ਉਹਦੀ ਕਦਰ ਨਾ ਕਰੇ, ਤਾਂ ਕਹਿੰਦੇ ਹਨ।
ਬੂਹੇ ਬੈਠੀ ਜੰਨ, ਤੇ ਵਿੰਨ੍ਹੋ ਕੁੜੀ ਦੇ ਕੰਨ (ਘਰ ਨੂੰ ਲੱਗੀ ਅੱਗ, ਤਾਂ ਖੂਹ ਪੁੱਟਣ ਜਾਓ)
ਜਦ ਕੋਈ ਜਣਾ ਆਉਣ ਵਾਲੀ ਲੋੜ ਲਈ ਪਹਿਲਾਂ ਵੇਲੇ ਸਿਰ ਤਿਆਰੀ ਨਾ ਕਰੇ, ਤੇ ਲੋੜ ਸਿਰ ਤੇ ਪੈਣ ਤੇ ਨੱਸਣ-ਭੱਜਣ ਲੱਗ ਪਵੇ ਤਾਂ ਕਹਿੰਦੇ ਹਨ।
ਭੁੱਖੇ ਅੱਗੇ ਬਾਤ ਪਾਈ, ਉਹ ਆਖੇ ਟੁੱਕ
ਜਦ ਕੋਈ ਕਿਸੇ ਸ਼ੈ ਲਈ ਅਜੇਹਾ ਬੇਤਾਵਲਾ ਹੋਵੇ ਕਿ ਉਹਦੇ ਨਾਲ ਭਾਵੇਂ ਕੋਈ ਗੱਲ ਕਰੀਏ, ਉਹ ਮੁੜ ਘਿੜ ਉਸੇ ਸ਼ੈ ਦਾ ਝੋਣਾ ਝੋ ਬਹੇ, ਤਾਂ ਕਹਿੰਦੇ ਹਨ।
ਬਾਂਦਰਾਂ ਨੂੰ ਬਨਾਤ ਦੀਆਂ ਟੋਪੀਆਂ
ਜਦ ਕੋਈ ਵਧੀਆ ਸ਼ੈ ਅਜਿਹੇ ਬੰਦੇ ਨੂੰ ਦਿੱਤੀ ਜਾਵੇ ਜਿਹੜਾ ਉਹਦੀ ਕਦਰ ਨਾ ਕਰੇ, ਤਾਂ ਕਹਿੰਦੇ ਹਨ।
ਬੁਰਾ ਹਾਲ ਤੇ ਬਾਂਕੇ ਦਿਹਾੜੇ
ਜਦੋਂ ਕਿਸੇ ਬੰਦੇ ਦੀ ਆਰਥਿਕ ਹਾਲਤ ਬਹੁਤ ਖ਼ਰਾਬ ਹੋਵੇ ਤਾਂ ਉਦੋਂ ਵਰਤਦੇ ਹਨ।
ਭੁੱਖੇ ਜੱਟ ਕਟੋਰਾ ਲੱਭਾ, ਪਾਣੀ ਪੀ-ਪੀ ਆਫਰਿਆ
ਜਦ ਕਿਸੇ ਗਰੀਬ, ਥੁੜ੍ਹੇ ਹੋਏ ਬੰਦੇ ਨੂੰ ਕੋਈ ਛੋਟੀ ਮੋਟੀ ਚੀਜ਼ ਮਿਲ ਜਾਵੇ, ਤੇ ਉਹ ਘੜੀ ਮੁੜੀ ਉਹਨੂੰ ਵਰਤੇ ਤੇ ਵਿਖਾਵੇ ਤਾਂ ਕਹਿੰਦੇ ਹਨ।
ਬਾਲ ਦਾ ਪੱਜ, ਤੇ ਮਾਂ ਦਾ ਰੱਜ
ਜਦ ਕੋਈ ਜਣਾ ਕਿਸੇ ਹੋਰ ਦਾ ਬਹਾਨਾ ਲਾ ਕੇ ਕੋਈ ਸ਼ੈ ਆਪਣੇ ਲਈ ਪਰਾਪਤ ਕਰੇ ।