ਗੱਲ ਕਰਾਂ ਗੱਲ ਨਾਲ, ਤੇ ਨੱਕ ਵੱਢਾਂ ਵੱਲ ਨਾਲ; ਗੱਲ ਲਾਈਏ ਗਿੱਟੇ, ਕੋਈ ਰੋਵੇ ਕੋਈ ਪਿੱਟੇ

ਕਿਸੇ ਦੇ ਸਿਰ ਠਾਹ-ਸੋਟਾ ਮਾਰਨ ਦੀ ਥਾਂ ਗੱਲ ਅਜੇਹੇ ਸਿਆਣੇ ਢੰਗ ਨਾਲ ਕਿਸੇ ਨੂੰ ਲਾਉਣੀ ਕਿ ਉੱਤੋਂ ਉੱਤੋਂ ਉਹ ਬੁਰੀ ਨਾ ਲੱਗੇ ਪਰ ਜਦ ਉਹ ਬਹਿ ਕੇ ਸੋਚੇ, ਤਾਂ ਉਹਨੂੰ ਖੂਬ ਮਿਰਚਾਂ ਲੱਗਣ।

ਘਰ ਖਾਣ ਨੂੰ ਨਹੀਂ, ਮਾਂ ਪਰੀਹਣ ਗਈ

ਘਰ ਵਿਚ ਤਾਂ ਆਪਣੇ ਖਾਣ ਜੋਗਾ ਵੀ ਨਹੀਂ ਤੇ ਕਹਿੰਦਾ ਹੈ ਮੇਰੀ ਮਾਂ ਪਿੰਡ ਵਿਚ ਸੀਰਾ ਵੰਡਣ ਗਈ ਹੈ। ਅਸਲੀਅਤ ਦੇ ਵਿਰੁੱਧ ਫੜ੍ਹਾਂ ਮਾਰਨ ਵਾਲੇ ਤਾਂ ਘਟਾਉਂਦੇ ਹਨ।

ਖੁਦਾ ਨੇੜੇ ਕਿ ਘਸੁੰਨ ?

ਡਾਢੇ ਦਾ ਸੱਤੀਂ ਵੀਹੀਂ ਸੌ। ਰੱਬ ਦਾ ਵਾਸਤਾ ਸੁਣ ਕੇ ਉੱਨਾ ਕੰਮ ਨਹੀਂ ਕਰਦੇ ਤੇ ਆਖੇ ਨਹੀਂ ਲੱਗਦੇ ਜਿੰਨਾ ਘਸੁੰਨ ਕੁਟਾਪੇ ਦੇ ਡਰ ਤੋਂ ਕਰਦੇ ਹਨ।