Skip to content
cropped-cropped-Billa_Logo.png
  • ਪੰਜਾਬੀ ਮੁਹਾਵਰੇ ਅਤੇ ਅਖਾਣ
  • ਪੰਜਾਬੀ ਮੁਹਾਵਰੇ ਅਤੇ ਅਖਾਣ

Tag: ਪੰਜਾਬੀ ਮੁਹਾਵਰੇ ਅਤੇ ਅਖਾਣ

ਹੱਥਾਂ ਨਾਲ ਦਿੱਤੀਆਂ ਦੰਦਾਂ ਨਾਲ ਖੋਲ੍ਹਣੀਆਂ ਪੈਂਦੀਆਂ ਹਨ

ਕੰਮ ਵਿਗੜ ਤਾਂ ਸਹਿਜ ਹੀ ਜਾਂਦੇ ਹਨ, ਪਰ ਵਿਗੜੇ ਕੰਮਾਂ ਨੂੰ ਠੀਕ ਕਰਨਾ ਬੜਾ ਔਖਾ ਹੁੰਦਾ ਹੈ।

ਹੋਰੀ ਨੂੰ ਹੋਰੀ ਦੀ, ਅੰਨ੍ਹੇਂ ਨੂੰ ਡੰਗੋਰੀ ਦੀ

ਜਿਸ ਸ਼ੈ ਦੀ ਕਿਸੇ ਨੂੰ ਲੋੜ ਹੁੰਦੀ ਹੈ, ਉਹਨੂੰ ਉਸੇ ਦਾ ਹੀ ਖਿਆਲ ਫਿਕਰ ਰਹਿੰਦਾ ਹੈ।

ਸਾਈਆਂ ਕਿਤੇ ਵਧਾਈਆਂ ਕਿਤੇ

ਜਿਹੜਾ ਮਨੁੱਖ ਲਾਰੇ ਲੱਪੇ ਕਿਸੇ ਹੋਰ ਨਾਲ ਲਾਵੇ ਤੇ ਕੰਮ ਕਿਸੇ ਹੋਰ ਦਾ ਕਰੇ।

ਸੋਟਾ ਮਾਰਿਆਂ ਪਾਣੀ ਨਹੀਂ ਦੋ ਹੁੰਦੇ

ਇਹ ਦੱਸਣਾ ਕਿ ਸੱਜਣਾਂ ਮਿੱਤਰਾਂ ਤੇ ਸੰਬੰਧੀਆ ਵਿਚ ਵਿਰੋਧੀ ਵਲੋਂ ਭੁਲੇਖੇ ਪੈਦਾ ਕਰਨ ਨਾਲ ਵੀ ਉਨ੍ਹਾਂ ਦੇ ਸੰਬੰਧਾਂ ਵਿਚ ਕੋਈ ਫ਼ਰਕ ਨਹੀਂ ਪੈਂਦਾ।

ਹੱਥਾਂ ਬਾਝ ਕਰਾਰਿਆਂ ਵੈਰੀ ਮਿੱਤ ਨਾ ਹੋਏ

ਜੇ ਵਿਰੋਧੀਆਂ ਅੱਗੇ ਝੁਕਦੇ ਜਾਈਏ, ਤਾਂ ਉਹ ਅੱਗੋਂ ਹੋਰ ਭੂਹੇ ਆਈ ਜਾਂਦੇ ਹਨ. ਕਰੜਾਈ ਵਰਤਿਆਂ ਹੀ ਉਹ ਸੂਤ ਆਉਂਦੇ ਹਨ।

ਕਣਕ ਖੇਤ, ਕੁੜੀ ਪੇਟ, ਆ ਜਵਾਈਆ ਮੰਡੇ ਖਾ

ਅਜੇ ਹੱਥ ਪੱਲੇ ਕੁਝ ਵੀ ਨਹੀਂ ਆਇਆ ਹੋਣਾ, ਕੇਵਲ ਆਸਾਂ ਦੇ ਆਸਰੇ ਖਰਚ ਕਰਨ ਅਤੇ ਜੁੰਮੇਵਾਰੀਆਂ ਚੁੱਕਣ ਲੱਗ ਪੈਣਾ।

ਸਾਈਂ ਅੱਖਾਂ ਫੇਰੀਆਂ, ਵੈਰੀ ਕੁੱਲ ਜਹਾਨ

ਜੇ ਰੱਬ ਮਿਹਰਬਾਨ ਨਾ ਹੋਵੇ, ਤਾਂ ਸਾਰੇ ਬੰਦੇ ਹੀ ਦੁਸ਼ਮਣ ਹੋ ਜਾਂਦੇ ਹਨ ।

ਸੌ ਸਿਆਣਿਆਂ ਇਕੋ ਮੱਤ, ਮੂਰਖ ਆਪੋ ਆਪਣੀ

ਸਪਸ਼ਟ ਹੈ ।

ਹੰਕਾਰ ਦਾ ਸਿਰ ਨੀਵਾਂ

ਹੰਕਾਰੀ ਬੰਦੇ ਨੂੰ ਹੰਕਾਰ ਨਾ ਕਰਨ ਦਾ ਉਪਦੇਸ਼ ਦੇਣ ਲਈ ਵਰਤਿਆ ਜਾਂਦਾ ਹੈ।

ਕਦੇ ਤੋਲਾ, ਕਦੇ ਮਾਸਾ, ਉਹਦੀ ਗੱਲ ਦਾ ਕੀ ਭਰਵਾਸਾ ?

ਜਿਹੜਾ ਆਦਮੀ ਕਦੇ ਕੁਝ ਕਹੇ ਤੇ ਕਦੇ ਕੁਝ, ਕਦੇ ਵੱਡੇ ਇਕਰਾਰ ਕਰੇ ਤੇ ਕਦੇ ਮਨਸੂਬੇ ਬੰਨ੍ਹੇ ਅਤੇ ਕਦੇ ਢੇਰੀ ਢਾਹ ਬੈਠੇ, ਉਹਦੇ ਇਕਰਾਰਾਂ ਉਤੇ ਭਰੋਸਾ ਨਹੀਂ ਕੀਤਾ ਜੀ ਸਕਦਾ।

← Previous
Next →
cropped-cropped-Billa_Logo.png
Shahid Bhagat Singh Nagar, Nawanshahr, Punjab
Copyright © [year] Billa PB_32 wala | Designed by Amarjit Singh "Billa"
Facebook Whatsapp